ਕਰੋਨਾ ਵਾਇਰਸ ਵਰਗੀ ਮਾਹਾਮਾਰੀ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ,  7 ਮਈ : ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਰੋਨਾ ਵਾਇਰਸ ਦੇ ਚੱਲਦੇ ਵਿਸ਼ੇਸ਼ ਹੁਕਮ ਜਾਰੀ ਕਰਦੇ ਹੋਏ ਆਦੇਸ਼ ਦਿੱਤੇ ਹਨ ਕਿ ਪ੍ਰਸ਼ਾਸ਼ਨ ਵਲੋਂ ਸਥਾਪਿਤ ਕੀਤੇ ਗਏ ਇਕਾਂਤਵਾਸ ਕੇਂਦਰਾਂ ਵਿੱਚ 14 ਤੋਂ 21 ਦਿਨ ਤੱਕ ਰੱਖੇ ਗਏ ਦੂਸਰੇ ਰਾਜਾਂ ਤੋਂ ਪਰਤੇ ਕੁਝ ਲੋਕਾਂ ਵਲੋਂ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਇਕਾਂਤਵਾਸ ਕੇਂਦਰਾਂ ਤੋਂ ਬਾਹਰ ਨਿਕਲ ਕੇ ਹੈਲਥ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਨਾਲ ਕਰੋਨਾ ਵਾਇਰਸ ਫੈਲਣ ਦਾ ਖਤਰਾ ਹੋਰ ਵੀ ਵੱਧ ਜਾਂਦਾ ਹੈ, ਇਸ ਸਥਿਤੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਨੈਸ਼ਨਲ ਡਿਸਆਸਟਰ ਮੈਨੇਜਮੈਂਟ ਐਕਟ 1897 ਅਤੇ ਦਾ ਇਪੀਡੇਮਿਕ ਡਜੀਜ ਕੋਵਿਡ- 19 ਰੈਗੂਲੇਸ਼ਨ ਐਕਟ 1897  ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਘਰ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ ਅਤੇ ਮਿਲ ਰਹੀਆਂ ਲਾਭਪਾਤਰੀਆਂ ਸਕੀਮਾਂ ਜਿਵੇਂ ਕਿ ਮਗਨਰੇਗਾ ਜਾਬ ਕਾਰਡ ਨੀਲੇ ਕਾਰਡ ਆਦਿ ਰੱਦ ਕਰ ਦਿੱਤੇ ਜਾਣਗੇ।