ਕਾਰ- ਟ੍ਰੈਕਟਰ ਦੀ ਟਰੱਕ ਵਿੱਚ ਇਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, (ਤੇਜਿੰਦਰ ਧੂੜੀਆ, ਸੁਖਵੰਤ ਸਿੰਘ)-ਮੁਕਤ ਏ ਮੀਨਾਰ ਦੇ ਨਜ਼ਦੀਕ ਸੋਮਵਾਰ ਦੀ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜਖ਼ਮੀ ਹੋ ਗਏ। ਜਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਮੁਕਤਸਰ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿੰਡ ਰੁਪਾਣਾ ਨਿਵਾਸੀ ਜਸਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਰੁਪਾਣਾ ਤੋਂ ਟਰੈਕਟਰ ਪਿੰਡ ਲੁਬਾਣਿਆਂਵਾਲੀ ਜਾ ਰਿਹਾ ਸੀ।
ਜਦੋਂ ਉਹ ਮੁਕਤਸਰ ਦੇ ਡੀਸੀ ਦਫ਼ਤਰ ਦੇ ਨਾਲ ਲੱਗਦੇ ਪਾਰਕ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸਦੀ ਟੱਕਰ ਹੋ ਗਈ, ਜਿਸਨੂੰ ਪਿੰਡ ਵਣਵਾਲਾ ਨਿਵਾਸੀ ਤਰਸੇਮ ਸਿੰਘ ਪੁੱਤਰ ਗੁਰਦੀਪ ਸਿੰਘ ਚਲਾ ਰਿਹਾ ਸੀ। ਦੁਰਘਟਨਾ ਵਿੱਚ ਟਰੈਕਟਰ ਚਾਲਕ ਜਸਪਾਲ ਸਿੰਘ ਦੀ ਮੌਤ ਹੋ ਗਈ। ਕਾਰ ਚਾਲਕ ਤਰਸੇਮ ਸਿੰਘ ਗੰਭੀਰ ਜਖ਼ਮੀ ਹੋ ਗਿਆ। ਕਾਰ ਚਾਲਕ ਅਤੇ ਟਰੈਕਟਰ ਚਾਲਕ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਥਾਣਾ ਸਦਰ ਪੁਲਿਸ ਨੇ ਮਿ੍ਰਤਕ ਦੇ ਲਾਸ਼ ਦਾ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ। ਜਿੱਥੇ ’ਤੇ ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।