ਜਿਲ੍ਹਾ ਕੋਵਿਡ ਕੇਅਰ ਸੈਂਟਰ ਥੇਹੜੀ ਤੋਂ ਇੱਕ ਹੋਰ ਮਰੀਜ ਨੇ ਪਾਈ ਕੋਰੋਨਾ ਵਾਇਰਸ ਤੇ ਜਿੱਤ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਦੇ 6338 ਸੈਂਪਲ ਲਏ, 5465 ਨੈਗੇਟਿਵ, 73 ਪੋਜੇਟਿਵ ਅਤੇ 800 ਦੀ

ਸਿਵਲ ਸਰਜਨ ਡਾ. ਹਰੀ ਨਾਰਾਇਣ ਸਿੰਘ

ਰਿਪੋਰਟ ਆਉਣੀ ਬਾਕੀ: ਡਾ ਹਰੀ ਨਰਾਇਣ ਸਿੰਘ

ਮਿਸ਼ਨ ਫਤਹਿ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਜ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ (ਸਰਬਜੀਤ ਦਰਦੀ): ਸ ਬਲਵੀਰ ਸਿੰਘ ਸਿੱਧੂ ਮਾਨਯੋਗ  ਸਿਹਤ ਮੰਤਰੀ ਪੰਜਾਬੀ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 6338 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 5465 ਦੀ ਰਿਪੋਰਟ ਨੈਗੇਟਿਵ ਅਤੇ  73 ਮਰੀਜ਼ ਪਾਜ਼ੇਟਿਵ ਅਤੇ ਬਾਕੀ 800 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਕੋਵਿਡ ਕੇਅਰ ਸੈਂਟਰ ਥੇਹੜੀ ਵਿੱਚੋ ਇੱਕ ਹੋਰ ਮਰੀਜ਼ ਠੀਕ ਹੋ ਕੇ ਘਰ ਚਲਿਆ ਗਿਆ ਹੈ। ਹੁਣ ਸਿਰਫ ਜਿਲ੍ਹੇ ਵਿੱਚ 1 ਮਰੀਜ਼ ਐਕਟਿਵ ਹਨ, ਜ਼ੋ ਕਿ ਜਿਲ੍ਹਾ ਕੋਵਿਡ ਹਸਪਤਾਲ ਥੇਹੜੀ ਵਿਖੇ ਦਾਖਿਲ ਹੈ ਅਤੇ ਬਿਲਕੁਲ ਠੀਕ ਹਨ। ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 170 ਸੈਂਪਲ ਲਏ ਗਏ ਹਨ। ਬੀਤੇ ਦਿਨੀ ਜਿਲ੍ਹੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ ਅੱਜ 262 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਇਥੇ ਇਹ ਵੀ ਜਿਕਰਯੋਗ ਹੈ ਕਿ ਇਨ੍ਹਾਂ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਕੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੈਟਿਵ ਆਈ ਹੈ।