ਮੁਕਤਸਰ ‘ਚ 22 ਹੋਰ ਕੋਰੋਨਾ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਸ੍ਰੀ ਮੁਕਤਸਰ ਸਾਹਿਬ, 11 ਮਈ (ਤੇਜਿੰਦਰ ਧੂੜੀਆ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਸੋਮਾਵਰ ਨੂੰ 22 ਕੋਰੋਨਾ ਸੈਂਪਲਾਂ ਦੀ ਰੋਪਰਟ ਨੈਗੇਟਿਵ ਆਈ ਹੈ। ਪਿਛਲੇ 5 ਦਿਨਾਂ ਤੋਂ ਲਗਾਤਾਰ ਕੋਰੋਨਾ ਦੀ ਰੋਪਰਟ ਨੈਗੇਟਿਵ ਆਉਣ ਨਾਲ ਸਿਹਤ ਵਿਭਾਗ ਤੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸ ਤੋਂ ਇਲਾਵਾ ਐਤਵਾਰ ਨੂੰ ਦੋਦਾ ਦੇ 2 ਸਿਹਤ ਕਰਮਚਾਰੀਆਂ ਸਹਿਤ 3 ਕੋਰੋਨਾ ਪਾਜ਼ੇਟਿਵ ਮਰੀਜਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਇਕ 18 ਸਾਲਾ ਨੌਜਵਾਨ ਪਹਿਲਾਂ ਹੀ ਠੀਕ ਹੋ ਕੇ ਘਰ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ‘ਚੋਂ ਕੋਰੋਨਾ ਜਾਂਚ ਲਈ 1268 ਸੈਂਪਲ ਭੇਜੇ ਜਾ ਚੁੱਕੇ ਹਨ ਤੇ 1097 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭੇਜੇ ਗਏ ਸੈਂਪਲਾਂ ‘ਚੋਂ ਸੋਮਵਾਰ ਨੂੰ 22 ਹੋਰ ਸੈਂਪਲਾਂ ਦੀ ਰੋਪਰਟ ਨੈਗੇਟਿਵ ਆਈ ਹੈ ਤੇ ਫਲੂ ਕਾਰਨਰਾਂ ਤੋਂ 45 ਹੋਰ ਸੈਂਪਲ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਐਕਟਿਵ ਮਰੀਜਾਂ ਦੀ ਗਿਣਤੀ 62 ਰਹਿ ਗਈ ਹੈ ਤੇ 105 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।