ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਪਾਜ਼ੀਟਿਵ ਦੇ 42 ਕੇਸ ਹੋਰ ਸਾਹਮਣੇ ਆਉਣ ਨਾਲ ਹੜਕੰਪ ਮੱਚ ਗਿਆ

ਸ੍ਰੀ ਮੁਕਤਸਰ ਸਾਹਿਬ, 3 ਮਈ (ਪੰਜਾਬੀ ਸਪੈਕਟ੍ਰਮ ਸਰਵਿਸ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਪਾਜ਼ੀਟਿਵ ਦੇ 42 ਕੇਸ ਹੋਰ
ਸਾਹਮਣੇ ਆਉਣ ਨਾਲ ਹੜਕੰਪ ਮੱਚ ਗਿਆ। ਜਾਣਕਾਰੀ ਅਨੁਸਾਰ, ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲਿਆਂ ‘ਚ 27
ਵਿਅਕਤੀ ਅਤੇ 15 ਔਰਤਾਂ ਸ਼ਾਮਿਲ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ‘ਚ ਜ਼ਿਆਦਾਤਰ ਸ੍ਰੀ ਹਜ਼ੂਰ ਸਾਹਿਬ
ਤੋਂ ਪਰਤੇ ਸ਼ਰਧਾਲੂ ਹਨ। ਇਸ ਤਰਾਂ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 48 ਹੋ ਗਈ ਹੈ। ਇਕੋ ਦਿਨ ‘ਚ 42 ਕੇਸ ਸਾਹਮਣੇ
ਆਉਣ ਨਾਲ ਲੋਕਾਂ ‘ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।