ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ

ਸਮਾਣਾ, (ਪੰਜਾਬੀ ਸਪੈਕਟ੍ਰਮ ਸਰਵਿਸ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰ ਵੱਲੋਂ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ।
ਮਿ੍ਰਤਕ ਕਿਸਾਨ ਨਿਰਮਲ ਸਿੰਘ (60) ਪੁੱਤਰ ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਮਲ ਸਿੰਘ ਅੱਜ ਸਵੇਰੇ 4 ਵਜੇ ਦੇ ਕਰੀਬ ਘਰ ਤੋਂ ਖੇਤਾਂ ਵੱਲ ਸੈਰ ਕਰਨ ਗਿਆ ਸੀ ।ਜਦੋਂ ਉਹ ਕਾਫੀ ਦੇਰ ਤੱਕ ਵਾਪਸ ਨਾ ਆਇਆ ਤਾਂ ਭਾਲ ਕਰਨ ‘ਤੇ ਦੇਖਿਆ ਕਿ ਆਵਾਰਾ ਕੁੱਤਿਆਂ ਉਸ ਨੂੰ ਬੁਰੀ ਤਰ੍ਹਾਂ ਨੋਚ-ਨੋਚ ਕੇ ਖਾਧਾ ਹੋਇਆ ਸੀ ਅਤੇ ਉਸ ਦੇ ਸਰੀਰ ਤੋਂ ਬਾਹ, ਗਲਾ ਅਤੇ ਹੋਰ ਥਾਵਾਂ ਤੋਂ ਮਾਸ ਬੁਰੀ ਤਰ੍ਹਾਂ ਖਾਧਾ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਨਿਰਮਲ ਸਿੰਘ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਅਤੇ ਡਾਕਟਰ ਉਸ ਨੂੰ ਮਿ੍ਰਤਕ ਐਲਾਨ ਦਿੱਤਾ।