ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਲੇਰਕੋਟਲਾ, (ਪੰਜਾਬੀ ਸਪੈਕਟ੍ਰਮ ਸਰਵਿਸ) – ਸੋਮਵਾਰ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ (23) ਪੁੱਤਰ ਬੂਟਾ ਖਾਂ ਵਜੋਂ ਹੋਈ ਹੈ।
ਕਤਲ ਕਰਨ ਪਿੱਛੋਂ ਹਮਲਾਵਰ ਫ਼ਰਾਰ ਹੋ ਗਏ। ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੁਹੰਮਦ ਸ਼ਮਸ਼ਾਦ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚਾਇਆ ਪਰੰਤੂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਦੀ ਪੁਲਿਸ ਨੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।