ਭਦੌੜ ਪੁਲਸ ਨੇ ਤਿੰਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਚੋਰ ਗਿਰੋਹ ਕਾਬੂ

ਭਦੌੜ (ਵਿਕਰਾਂਤ ਬਾਂਸਲ) ਜ਼ਿਲ੍ਹਾ ਪੁਲਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਸ ਨੇ ਥਾਣਾ ਮੁਖੀ ਇੰਸਪੈਕਟਰ ਗੁਰਵੀਰ ਸਿੰਘ ਦੀ ਅਗਵਾਈ ਹੇਠ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਏ.ਐੱਸ.ਆਈ. ਬਲਜੀਤ ਸਿੰਘ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਦਬੋਚ ਲਿਆ। ਥਾਣਾ ਮੁਖੀ ਇੰਸਪੈਕਟਰ ਗੁਰਵੀਰ ਸਿੰਘ ਅਤੇ ਏ.ਐੱਸ.ਆਈ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤ ਸਿੰਘ ਪੁੱਤਰ ਗੁਰਜੰਟ ਸਿੰਘ, ਜੀਵਨ ਸਿੰਘ ਪੁੱਤਰ ਸੀਰਾ ਸਿੰਘ, ਇਕਬਾਲ ਸਿੰਘ ਪੁੱਤਰ ਜਸਵੀਰ ਸਿੰਘ, ਕੁਲਦੀਪ ਸਿੰਘ ਪੁੱਤਰ ਰਾਮ ਸਿੰਘ ਜਸਪਾਲ ਸਿੰਘ ਪੁੱਤਰ ਛਿੰਦਰ ਸਿੰਘ (ਸਾਰੇ ਵਾਸੀ ਭਦੌੜ) ਅਤੇ ਸੰਭੂ ਪੁੱਤਰ ਜਗਸੀਰ ਸਿੰਘ ਸੰਧੂ ਕਲਾਂ ਆਦਿ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਜਿਨ੍ਹਾਂ ਵਿੱਚ ਸਪਲੈਂਡਰ ਪਰੋ, ਹੀਰੋ ਡੀਲੈਕਸ ਅਤੇ ਡਿਸਕਵਰ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਚੋਰੀ ਦੇ ਹੋਰ ਵੀ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਦਾਲਤ ਕੋਲੋਂ ਰਿਮਾਂਡ ਮੰਗਿਆ ਜਾਵੇਗਾ ਤਾਂ ਕਿ ਚੋਰੀ ਦੀਆਂ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋ ਸਕਣ। ਇਸ ਮੌਕੇ ਸਬ-ਇੰਸਪੈਕਟਰ ਤਰਸੇਮ ਸ਼ਰਮਾ ਸੈਦੋਕੇ, ਮੁੱਖ ਮੁਨਸ਼ੀ ਹਰਦੇਵ ਸਿੰਘ, ਹੌਲਦਾਰ ਨਿਰਮਲ ਸਿੰਘ, ਬਲਵਿੰਦਰ ਸਿੰਘ, ਰਾਧੇ ਸ਼ਾਮ ਛਾਜਲੀ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।