ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਗਹਿਰਾ ਸਦਮਾ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਦਿਹਾਂਤ

ਲੌਂਗੋਵਾਲ,( ਜਗਸੀਰ ਸਿੰਘ ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਹਨਾਂ ਦੇ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਜੀ ਰਿਟਾਇਰਡ ਅਧਿਆਪਕਾ ਅਚਾਨਕ ਚਲਾਣਾ ਕਰ ਗਏ। ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਦੀ ਛੋਟੀ ਭੈਣ ਸਨ ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਸਨ, ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਆਪ ਜੀ ਦੇ ਇੱਕ ਬੇਟਾ ਅਤੇ ਬੇਟੀ ਹਨ, ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੱਲ 3 ਮਈ ਨੂੰ ਲੌਂਗੋਵਾਲ ਵਿਖੇ ਕੀਤਾ ਜਾਵੇਗਾ।