ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਕੌਹਰੀਆਂ, (ਪੰਜਾਬੀ ਸਪੈਕਟ੍ਰਮ ਸਰਵਿਸ): ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਦੀ ਲੜਕੀ ਸਿਮਰਨ ਕੌਰ, ਜੋ ਕਿ ਸੋਨੀ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਕੂਕਾ ਨਾਲ (ਸਮਾਣਾ) ਵਿਆਹੀ ਹੋਈ ਸੀ। ਮਿ੍ਰਤਕਾ ਦੇ ਭਰਾ ਗੁਰਪ੍ਰੀਤ ਸਿੰਘ ਅਨੁਸਾਰ, ਸਹੁਰਾ ਪਰਿਵਾਰ ਉਸ ਦੀ ਭੈਣ ਦੀ ਮਾਰਕੁੱਟ ਅਤੇ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਪ੍ਰੇਸ਼ਾਨ ਹੋਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿ੍ਰਤਕਾ ਦੇ ਭਰਾ ਦੇ ਬਿਆਨਾ ਦੇ ਅਧਾਰ ‘ਤੇ ਪੁਲਿਸ ਨੇ ਥਾਣਾ ਛਾਜਲੀ ‘ਚ ਸਹੁਰਾ ਪਰਿਵਾਰ ‘ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਮਿ੍ਰਤਕਾ ਆਪਣੇ ਪਿੱਛੇ 5 ਅਤੇ 7 ਸਾਲ ਦੇ ਦੋ ਬੇਟੇ ਛੱਡ ਗਈ ਹੈ।