ਅਹਿਮਦਾਬਾਦ ਦੇ -19 ਹਸਪਤਾਲ ‘ਚ ਅੱਗ ਲੱਗਣ ਕਾਰਨ 8 ਮਰੀਜਾਂ ਦੀ ਮੌਤ, ਕਈ ਜਖਮੀ

ਅਹਿਮਦਾਬਾਦ, (ਪੰਜਾਬੀ ਸਪੈਕਟ੍ਰਮ ਸਰਵਿਸ) ਅਹਿਮਦਾਬਾਦ ਦੇ -19 ਹਸਪਤਾਲ ‘ਚ ਅੱਗ ਲੱਗਣ ਕਾਰਨ 8 ਮਰੀਜਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸ੍ਰੇਅ ਹਸਪਤਾਲ ਵਿੱਚ ਅੱਗ ਲੱਗਣ ਦੀ ਇਹ ਘਟਨਾ ਵੀਰਵਾਰ ਸਵੇਰੇ ਕਰੀਬ ਸਵਾ ਤਿੰਨ ਵਜੇ ਵਾਪਰੀ। ਅੱਗ ਲੱਗਣ ‘ਤੇ ਫਾਇਰ ਬਿ੍ਰਗੇਡ ਦੀਆਂ ਕਈ ਗੱਡੀਆਂ ਘਟਨਾ ਵਾਲੀ ਥਾਂ‘ ਤੇ ਪਹੁੰਚੀਆਂ ਅਤੇ ਸਵੇਰੇ 4:30 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾਇਆ। ਗੁਜਰਾਤ ਦੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਘੱਟੋ ਘੱਟ 8 ਮਰੀਜਾਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਇਹ ਅੱਗ ਨਵਰੰਗਪੁਰਾ ()  ਦੇ ਸ਼੍ਰੇਅ ਹਸਪਤਾਲ ਵਿੱਚ ਲੱਗੀ। ਇਹ ਹਸਪਤਾਲ ਕੋਵਿਡ -19 ਮਰੀਜਾਂ ਨੂੰ ਸਮਰਪਿਤ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਇਸ ਦੌਰਾਨ ਹਸਪਤਾਲ ਦੇ ਅਮਲੇ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਲਗਭਗ 35 ਹੋਰ ਮਰੀਜਾਂ ਨੂੰ ਇਕ ਹੋਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਹਸਪਤਾਲ ਦੇ ਆਈਸੀਯੂ ਵਿਚ ਲੱਗੀ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ।ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਅੱਗ ਲੱਗਣ ਦੀ ਇਸ ਘਟਨਾ ਵਿੱਚ ਤਕਰੀਬਨ 8 ਮਰੀਜਾਂ ਦੀ ਮੌਤ ਹੋ ਗਈ। ਨਾਲ ਹੀ 35 ਮਰੀਜਾਂ ਨੂੰ ਹਸਪਤਾਲ ਤੋਂ ਦੂਜੇ ਹਸਪਤਾਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਹਸਪਤਾਲ ਦੀ ਆਈ.ਸੀ.ਯੂ. ਯੂਨਿਟ ਨੂੰ ਅੱਗ ਲੱਗ ਗਈ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ ਕਰੀਬ ਸਵਾ ਤਿੰਨ ਵਜੇ ਵਾਪਰੀ। ਅੱਗ ਲੱਗਣ ‘ਤੇ ਫਾਇਰ ਬਿ੍ਰਗੇਡ ਦੀਆਂ ਕਈ ਗੱਡੀਆਂ ਘਟਨਾ ਵਾਲੀ ਥਾਂ‘ ਤੇ ਪਹੁੰਚੀਆਂ ਅਤੇ ਸਵੇਰੇ 4:30 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾਇਆ।