ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ ‘ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਨਵੀਂ ਦਿੱਲੀ, (ਪੰਜਾਬੀ ਸਪੈਕਟ੍ਰਮ ਸਰਵਿਸ): ਦੇਸ਼ ਭਰ ਦੇ ਗੰਨਾ ਉਤਪਾਦਕਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਨੇ ਸਾਲ 2020-21 ਲਈ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਖਰੀਦ ਮੁੱਲ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਦੱਸ ਦਈਏ ਕਿ ਇਸ ਵਾਧੇ ਤੋਂ ਬਾਅਦ ਖਰੀਦ ਮੁੱਲ 285 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। 2018-19 ਦੇ ਮੁਕਾਬਲੇ 2019-20 ਵਿਚ ਖਰੀਦ ਮੁੱਲ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਗੰਨੇ ਦੀ ਖਰੀਦ ਕੀਮਤ ਨੂੰ Fair & Remunerative Price (ਐਫਆਰਪੀ) ਵਜੋਂ ਐਲਾਨਿਆ ਗਿਆ ਹੈ। ਦੱਸ ਦਈਏ ਕਿ ਚੀਨੀ ਸਾਲ ਹਰ ਸਾਲ ਇੱਕ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ ਤੇ ਅਗਲੇ ਸਾਲ 30 ਸਤੰਬਰ ਤੱਕ ਚਲਦਾ ਹੈ। ਪਿਛਲੇ ਸਾਲ ਖਰੀਦ ਮੁੱਲ ਵਿੱਚ ਵਾਧੇ ਖਿਲਾਫ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਐਫਆਰਪੀ ਉਹ ਮੁੱਲ ਹੈ ਜਿਸ ‘ਤੇ ਖੰਡ ਮਿੱਲਾਂ ਕਿਸਾਨਾਂ ਤੋਂ ਗੰਨਾ ਖਰੀਦਦੀਆਂ ਹਨ।