ਫਿਰ ਆਈ ਮੰਦਭਾਗੀ ਖ਼ਬਰ, ਦਿੱਲੀ ਧਰਨੇ ਤੋਂ ਪਰਤੇ ਕਿਸਾਨ ਨਾਲ ਵਾਪਰ ਗਿਆ ਭਾਣਾ

ਫਿਰ ਆਈ ਮੰਦਭਾਗੀ ਖ਼ਬਰ, ਦਿੱਲੀ ਧਰਨੇ ਤੋਂ ਪਰਤੇ ਕਿਸਾਨ ਨਾਲ ਵਾਪਰ ਗਿਆ ਭਾਣਾ..

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚਲ ਰਹੇ ਸੰਘਰਸ਼ ’ਚ ਹਿੱਸਾ ਲੈਣ ਵਾਲੇ ਪਿੰਡ ਬਾਲਦ ਕਲ੍ਹਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲ੍ਹਾਂ ਨੇ ਦੱਸਿਆ ਕਿ ਹਾਕਮ ਸਿੰਘ ਪਹਿਲਾਂ ਸੰਗਰੂਰ ਵਿਖੇ ਰੇਵਲੇ ਸਟੇਸ਼ਨ ਉਪਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਿਲ ਰਿਹਾ ਅਤੇ ਫਿਰ 26 ਨਵੰਬਰ ਨੂੰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਚਲਾ ਗਿਆ।