ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਤੋਂ ਸੰਕਰਮਿਤ, ਟੈਸਟ ਰਿਪੋਰਟ ਆਈ ਪੌਜ਼ੇਟਿਵ

ਨਵੀਂ ਦਿੱਲੀ, (ਪੰਜਾਬੀ ਸਪੈਕਟ੍ਰਮ ਸਰਵਿਸ): ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ ਅਤੇ ਉਨ੍ਹਾਂ ਦੇ ਕੋਰੋਨਾਵਾਇਰਸ ਦੇ ਸੰਕਰਮਿਤ ਹੋਣ ਦੀ ਪੁਸਟੀ ਕੀਤੀ ਗਈ ਹੈ। ਦੱਸ ਦੇਈਏ ਕਿ 16 ਜੂਨ ਨੂੰ ਸਿਹਤ ਮੰਤਰੀ ਸਤੇਂਦਰ ਜੈਨ ਦੇ ਕੋਰੋਨਾਵਾਇਰਸ ਦੀ ਰਿਪੋਰਟ ਨਕਾਰਾਤਮਕ ਪਾਈ ਗਈ ਸੀ। ਡਾਕਟਰਾਂ ਨੇ ਦੱਸਿਆ ਸੀ ਕਿ ਫਿਲਹਾਲ ਉਸ ਦੀ ਹਾਲਤ ਸਥਿਰ ਹੈ। ਹਾਲਾਂਕਿ ਉਨ੍ਹਾਂ ਨੂੰ ਅਜੇ ਬੁਖਾਰ ਸੀ।ਤੇਜ ਬੁਖਾਰ ਅਤੇ ਸਾਹ ਲੈਣ ਵਿੱਚ ਮੁਸਕਲ ਦੀ ਸਿਕਾਇਤ ਤੋਂ ਬਾਅਦ ਸਤਿੰਦਰ ਜੈਨ ਨੂੰ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਬਿਮਾਰ ਰਹਿਣ ਤੋਂ ਪਹਿਲਾਂ ਮਹੱਤਵਪੂਰਨ ਮੀਟਿੰਗਾਂ ਦੌਰਾਨ ਨਿਰੰਤਰ ਮੌਜੂਦ ਸੀ। ਇਨ੍ਹਾਂ ਮੁਲਾਕਾਤਾਂ ਵਿਚ ਦੇਸ ਦੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਸਾਮਲ ਹੈ। ਅਮਿਤ ਸਾਹ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਡਾ. ਹਰਸਵਰਧਨ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਇਸ ਬੈਠਕ ਵਿਚ ਦਿੱਲੀ ਅਤੇ ਕੇਂਦਰ ਨਾਲ ਜੁੜੇ ਕਈ ਵੱਡੇ ਅਧਿਕਾਰੀਆਂ ਦੇ ਨਾਲ ਮੌਜੂਦ ਸੀ।