ਰਾਜ ਸਰਕਾਰਾਂ ਕਰੋਨਾ ਮਰੀਜਾਂ ਦੀ ਢੁਕਵੀਂ ਦੇਖਭਾਲ ਲਈ ਮਾਹਿਰਾਂ ਦੀਆਂ ਟੀਮਾਂ ਬਣਾਉਣ: ਸੁਪਰੀਮ ਕੋਰਟ

ਸੁਪਰੀਮ ਕੋਰਟ
ਨਵੀਂ ਦਿੱਲੀ, (ਪੰਜਾਬੀ ਸਪੈਕਟ੍ਰਮ ਸਰਵਿਸ)ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਰੇ ਰਾਜਾਂ ਨੂੰ ਕੋਵਿਡ-19 ਦੇ ਮਰੀਜਾਂ ਦੀ ਢੁਕਵੀਂ ਦੇਖਭਾਲ ਯਕੀਨੀ ਬਣਾਉਣ ਲਈ ਹਸਪਤਾਲਾਂ ਦੀ ਨਿਗਰਾਨੀ ਲਈ ਮਾਹਿਰਾਂ ਦੀ ਟੀਮ ਬਣਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਹਾ ਕਿ ਸਾਰੇ ਰਾਜਾਂ ਵਿੱਚ ਕਰੋਨਾ ਟੈਸਟ ਫੀਸ ਇਕਸਾਰ ਹੋਵੇ। ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਦੇ ਨਾਲ ਕਿਹਾ ਕਿ ਉਹ ਮਰੀਜਾਂ ਦੀ ਦੇਖਭਾਲ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਹਸਪਤਾਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਹੁਕਮ ਦੇ ਸਕਦੀ ਹੈ।