ਰੱਖਿਆ ਮੰਤਰੀ ਦੇ ਨਿਰਦੇਸ਼, ਚੀਨ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਰਹਿਣ ਤਿੰਨੇ ਫੌਜਾਂ

ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੇ ਸੀਡੀਐਸ ਜਨਰਲ ਬਿਪਨ ਰਾਵਤ ਨਾਲ ਬੈਠਕ ਕੀਤੀ।

ਨਵੀਂ ਦਿੱਲੀ: ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੇ ਸੀਡੀਐਸ ਜਨਰਲ ਬਿਪਨ ਰਾਵਤ ਨਾਲ ਬੈਠਕ ਕੀਤੀ। ਇਸ ਉੱਚ ਪੱਧਰੀ ਬੈਠਕ ‘ਚ ਲੱਦਾਖ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਰੱਖਿਆ ਮੰਤਰੀ ਨੇ ਚੀਨ ਨੂੰ ਕਿਸੇ ਵੀ ਹਰਕਤ ਦਾ ਮੂੰਹ ਤੋੜ ਜਵਾਬ ਦੇਣ ਲਈ ਸੈਨਾ ਨੂੰ ਤਿਆਰ ਰਹਿਣ ਲਈ ਕਿਹਾ। ਹਥਿਆਰਬੰਦ ਸੈਨਾ ਨੂੰ ਐਲਏਸੀ ਤੇ ਹਮਲਾਵਰ ਵਿਵਹਾਰ ਨਾਲ ਨਜਿੱਠਣ ਲਈ ਪੂਰੀ ਆਜ਼ਾਦੀ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਰੱਖਿਆ ਮੰਤਰੀ ਸੋਮਵਾਰ ਨੂੰ ਆਪਣੀ ਤਿੰਨ ਦਿਨਾਂ ਦੀ ਰੂਸ ਯਾਤਰਾ ਲਈ ਰਵਾਨਾ ਹੋਣਗੇ। ਲੱਦਾਖ ਦੇ ਵਿੱਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ‘ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਉੱਥੇ ਹੀ ਇਸ ਝੜਪ ‘ਚ ਚੀਨ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ। ਚੀਨ ਦੇ ਇੱਕ ਕਮਾਂਡਿੰਗ ਅਫਸਰ ਸਣੇ 40 ਸੈਨਿਕਾਂ ਨੂੰ ਭਾਰਤੀ ਜਵਾਨਾਂ ਨੇ ਢੇਰ ਕਰ ਦਿੱਤਾ ਸੀ।