ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤ੍ਰਾਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਤ੍ਰਾਲ ਵਿੱਚ ਸਾਈਮੋਹ ਦੀ ਪੰਪੋਸ਼ ਕਲੋਨੀ ਦਾ ਘਿਰਾਓ ਕੀਤਾ।
ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤ੍ਰਾਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਤ੍ਰਾਲ ਵਿੱਚ ਸਾਈਮੋਹ ਦੀ ਪੰਪੋਸ਼ ਕਲੋਨੀ ਦਾ ਘਿਰਾਓ ਕੀਤਾ।
ਕਿਵੇਂ ਹੋਈ ਮੁਠਭੇੜ?
ਪੁਲਿਸ ਨੇ ਦੱਸਿਆ ਕਿ ਤੜਕੇ ਹੀ ਖੇਤਰ ਨੂੰ ਘੇਰ ਲਿਆ ਗਿਆ ਸੀ। ਫਿਰ ਉਥੇ ਲੁਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਗੋਲੀਬਾਰੀ ਹੋਈ ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਇਕ ਹੋਰ ਅੱਤਵਾਦੀ ਰਿਹਾਇਸ਼ੀ ਖੇਤਰ ਵੱਲ ਦੌੜਦਾ ਹੋਇਆ ਵੇਖਿਆ ਗਿਆ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਸਮੇਂ ਦੌਰਾਨ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦਾ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਹਿੰਮਤ ਨਹੀਂ ਹਾਰੀ ਅਤੇ ਉਨ੍ਹਾਂ ਨੇ ਫਰਾਰ ਅੱਤਵਾਦੀ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਇਸ ਦੌਰਾਨ ਤਕਰੀਬਨ 40 ਲੋਕ ਮੁਕਾਬਲੇ ਵਾਲੀ ਥਾਂ ‘ਤੇ ਇਕੱਠੇ ਹੋਏ ਅਤੇ ਸੁਰੱਖਿਆ ਬਲਾਂ ‘ਤੇ ਪੱਥਰ ਸੁੱਟੇ। ਉਨ੍ਹਾਂ ਨੇ ਦੱਸਿਆ ਕਿ
” ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਆ ਚਲਾਈਆਂ। ਸਥਿਤੀ ਨੂੰ ਕੰਟਰੋਲ ਕਰਨ ਤੋਂ ਬਾਅਦ, ਫੋਰਸਾਂ ਨੇ ਦੁਬਾਰਾ ਇਕ ਤਲਾਸ਼ੀ ਮੁਹਿੰਮ ਚਲਾਈ ਅਤੇ ਅੱਤਵਾਦੀ ਨੂੰ ਲੱਭ ਲਿਆ। “