ਆਯੂਸ਼ਮਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਰੱਖਿਅਤ ਕਰਨ ਸਬੰਧੀ ਕੀਤੀ ਗਈ ਪ੍ਰੀ-ਬਿਡ ਮੀਟਿੰਗ

ਚੰਡੀਗੜ੍ਹ,  (ਪੰਜਾਬੀ ਸਪੈਕਟ੍ਰਮ ਸਰਵਿਸ) ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਰੱਖਿਅਤ ਕਰਨ ਲਈ ਬੀਮਾ ਕੰਪਨੀ ਦੀ ਚੋਣ ਵਾਸਤੇ ਅੱਜ ਸਟੇਟ ਹੈਲਥ ਏਜੰਸੀ, ਪੰਜਾਬ ਦੇ ਸੀ.ਈ.ਓ. ਸ੍ਰੀ ਕੁਮਾਰ ਰਾਹੁਲ ਦੀ ਪ੍ਰਧਾਨਗੀ ਹੇਠ ਪ੍ਰੀ-ਬਿਡ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀ-ਬਿਡ ਮੀਟਿੰਗ ਵਿੱਚ ਸਟਾਰ ਹੈਲਥ ਇੰਸ਼ੋਰੈਂਸ, ਰੈਲੀਗੇਅਰ ਹੈਲਥ ਇੰਸ਼ੋਰੈਂਸ,  ਓਰੀਐਂਟਲ ਇੰਸ਼ੋਰੈਂਸ, ਨਿਊ  ਇੰਡੀਆ ਇੰਸ਼ੋਰੈਂਸ, ਬਜਾਜ ਅਲਾਇੰਸ, ਇਫਿਕੋ ਟੋਕਿਓ ਅਤੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਸਮੇਤ 8 ਬੀਮਾ ਕੰਪਨੀਆਂ ਸ਼ਾਮਲ ਹੋਈਆਂ। ਰਿਲਾਇੰਸ ਇੰਸ਼ੋਰੈਂਸ ਕੰਪਨੀ ਨੇ ਵੀਡੀਓ-ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੀਮਾ ਕੰਪਨੀਆਂ ਨੇ ਵੱਲੋਂ ਕਈ ਸਵਾਲ ਕੀਤੇ ਗਏ ਜਿਨ੍ਹਾਂ ਦੇ ਸੀਈਓ ਐਸਐਚਏ ਵੱਲੋਂ ਜਵਾਬ ਦਿੱਤੇ ਗਏ।