ਕੈਪਟਨ ਸਰਕਾਰ ਦੇਵੇਗੀ ਪੰਜਾਬੀਆਂ ਨੂੰ ਵਡਾ ਝਟਕਾ, ਕਿਸਾਨਾਂ ਸਿਰ ਪਏਗਾ ਹੋਰ ਬੋਝ

ਚੰਡੀਗੜ੍ਹ , (ਪੰਜਾਬੀ ਸਪੈਕਟ੍ਮ ਸਰਵਿਸ) – ਕੋਰੋਨਾ ਦੇ ਕਹਿਰ ਤੇ ਲੌਕਡਾਊਨ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁ ਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ‘ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਇਸ ਦਾ ਸਭ ਤੋਂ ਵਧ ਅਸਰ ਕਿਸਾਨਾਂ ‘ਤੇ ਪਏਗਾ ਕਿਉਂਕਿ ਕਿਸਾਨ ਸਭ ਤੋਂ ਵਧ ਇੰਤਕਾਲ ਕਰਾਉਂਦੇ ਹਨ। ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦੀ 8 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿਚ ਕੁਝ ਸਖਤ ਫੈਸਲੇ ਲਏ ਜਾ ਸਕਦੇ ਹਨ ਹੈ। ਚਰਚਾ ਹੈ ਕਿ ਮਾਲ ਵਿਭਾਗ ਨੇ ਕੈਬਨਿਟ ਮੀਟਿੰਗ ਲਈ ਇੰਤਕਾਲ ਫ਼ੀਸ ‘ਚ ਵਾਧੇ ਦਾ ਏਜੰਡਾ ਭੇਜ ਦਿਤਾ ਹੈ। ਇਸ ਲਈ ਇੰਤਕਾਲ ਫ਼ੀਸ ‘ਚ ਵਾਧਾ ਹੋਣਾ ਲਗਪਗ ਤੈਅ ਹੈ। ਪੰਜਾਬ ਸਰਕਾਰ ਵਲੋਂ ਮੌਜੂਦਾ ਇੰਤਕਾਲ ਫ਼ੀਸ 300 ਰੁਪਏ ਨੂੰ ਵਧਾ ਕੇ 600 ਰੁਪਏ ਕੀਤਾ ਜਾ ਰਿਹਾ ਹੈ। ਮਹਿਕਮੇ ਨੇ ਪੰਜਾਬ ਸਰਕਾਰ ਨੂੰ ਵਾਧੇ ਬਾਰੇ ਲਿਖ ਦਿਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵਡੀ ਮਾਲੀ ਸਟ ਕਿਸਾਨਾਂ ਤੇ ਮਜ਼ਦੂਰਾਂ ਨੂੰ ਵਜੇਗੀ। ਇੰਤਕਾਲ ਫ਼ੀਸ ਦੁਗਣੀ ਹੁੰਦੀ ਹੈ ਤਾਂ ਪੰਜਾਬ ਦੇ ਲੋਕਾਂ ‘ਤੇ ਸਾਲਾਨਾ 25 ਕਰੋੜ ਦਾ ਨਵਾਂ ਭਾਰ ਪਵੇਗਾ। ਇਕ ਅੰਦਾਜ਼ੇ ਅਨੁਸਾਰ ਪੰਜਾਬ ਵਿਚ ਸਾਲਾਨਾ ਕਰੀਬ 8.25 ਲਖ ਇੰਤਕਾਲ ਹੁੰਦੇ ਹਨ। ਪੰਜਾਬ ‘ਚ ਹਰ ਮਹੀਨੇ 69 ਹਜ਼ਾਰ ਦੇ ਕਰੀਬ ਇੰਤਕਾਲ ਦਰਜ ਹੁੰਦੇ ਹਨ