ਕੋਰੋਨਾ ਮਹਾਂਮਾਰੀ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰਨ ‘ਤੇ ਸਿਮਰਜੀਤ ਬੈਂਸ ਵਿਰੁੱਧ ਐੱਫ. ਆਈ. ਆਰ. ਦਰਜ

ਲੁਧਿਆਣਾ, (ਪੰਜਾਬੀ ਸਪੈਕਟ੍ਰਮ ਸਰਵਿਸ) – ਲੁਧਿਆਣਾ ਦੇ ਹਲਕਾ ਆਤਮਾ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ‘ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਾਮਲਾ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਨੇ ਬੈਂਸ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਦੀ ਸ਼ਿਕਾਇਤ ‘ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ 188, 505 ਆਈ. ਪੀ. ਸੀ. 3 ਅਤੇ ਆਫ਼ਤ ਪ੍ਰਬੰਧਨ ਧਾਰਾ ਅਧੀਨ ਕੇਸ ਦਰਜ ਕੀਤਾ ਗਿਆ ਹੈ, ਜਿਸ ‘ਚ ਵਿਧਾਇਕ ਦੇ ਖ਼ਿਲਾਫ਼ ਦੋਸ਼ ਹੈ ਕਿ ਉਹ ਕੋਰੋਨਾ ਮਹਾਂਮਾਰੀ ‘ਤੇ ਲੋਕਾਂ ਨੂੰ ਗੁਮਰਾਹ ਰਹੇ ਹਨ, ਮਾਸਕ ਨਾ ਪਾਉਣ ਦੀ ਸਲਾਹ ਦੇ ਰਹੇ ਹੈ ਅਤੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਕਾਰਨ ਇਹ ਮਾਮਲਾ ਦਰਜ ਕੀਤਾ ਗਿਆ ਹੈ।