ਜਲਾਲਾਬਾਦ ਦੇ ਪਿੰਡ ਮਾਹਲਮ ‘ਚ ਪੁਲਿਸ ਦੀ ਵੱਡੀ ਕਾਰਵਾਈ, ਸੈਂਕੜੇ ਲੀਟਰ ਲਾਹਣ ਸਣੇ 5 ਵਿਅਕਤੀ ਗਿ੍ਰਫ਼ਤਾਰ

ਜਲਾਲਾਬਾਦ, (ਪੰਜਾਬੀ ਸਪੈਕਟ੍ਰਮ ਸਰਵਿਸ) – ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ਤੋਂ ਬਾਅਦ ਜਲਾਲਾਬਾਦ ਪੁਲਿਸ ਵਲੋਂ ਨਸ਼ਾ ਤਸਕਰੀ ਲਈ ਬਦਨਾਮ ਪਿੰਡ ਮਾਹਲਮ ਵਿਚ ਡੀ.ਐਸ.ਪੀ. ਜਲਾਲਾਬਾਦ ਪਲਵਿੰਦਰ ਸਿੰਘ ਦੀ ਅਗਵਾਈ ‘ਚ ਆਬਕਾਰੀ ਵਿਭਾਗ ਨਾਲ ਮਿਲ ਕੇ ਚਾਰ ਥਾਣਿਆਂ ਦੇ ਕਰੀਬ 200 ਮੁਲਾਜ਼ਮਾਂ ਵਲੋਂ ਵੱਡੀ ਕਾਰਵਾਈ ਕੀਤੀ ਗਈ ਅਤੇ ਕਈ ਘਰਾਂ ਤੋਂ ਸੈਂਕੜੇ ਲੀਟਰ ਲਾਹਣ ਬਰਾਮਦ ਕਰਕੇ 5 ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ , ਜਾਣਕਾਰੀ ਦਿੰਦਿਆਂ ਜਲਾਲਾਬਾਦ ਦੇ ਡੀ.ਐਸ.ਪੀ.ਪਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਹਲਮ ਨਸ਼ਾ ਤਸਕਰੀ ਲਈ ਬਦਨਾਮ ਹੈ, ਜਿਸ ਵਿਚ ਆਏ ਦਿਨ ਪੁਲਿਸ ਵਲੋਂ ਰੇਡ ਕੀਤੀ ਜਾਂਦੀ ਹੈ। ਅੱਜ ਦੀ ਰੇਡ ‘ਚ ਪੁਲਿਸ ਨੇ 2500 ਲੀਟਰ ਲਾਹਨ ,18 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 5 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ 8 ਮਾਮਲੇ ਦਰਜ ਕੀਤੇ ਗਏ ਹਨ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਲੈ ਕੇ ਹੁਣ ਤੱਕ ਪੁਲਿਸ ਵਲੋਂ ਦਰਜਨਾਂ ਮਾਮਲੇ ਦਰਜ ਕੀਤੇ ਜਾ ਚੁਕੇ ਹਨ।