ਕੋਟਕਪੂਰਾ, (ਅਰਸ਼ਦੀਪ ਸਿੰਘ ਅਰਸ਼ੀ) :- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਂਟੀ ਕਰਾਈਮ ਪੰਜਾਬਅਤੇ ਇੰਡੀਅਨ ਫਰੀਡਮ ਫਾਈਟਰ ਐਂਡ ਮਾਰਟਾਇਰ ਫੈਮਿਲੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਡਿਪਟੀ ਕਮਿਸ਼ਨਰ ਨੇ ਡਾ. ਸਤਿੰਦਰਪਾਲ ਸਿੰਘ ਅਤੇ ਉਨ੍ਹਾਂ ਦੀਟੀਮ ’ਚ ਸ਼ਾਮਲ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਂਟੀ ਕਰਾਈਮ ਦੇ ਰਿਸ਼ੀ ਪਲਤਾ, ਅੰਗਰੇਜ ਸਿੰਘ ਬਰਾੜ ਅਤੇ ਇੰਡੀਅਨ ਫਰੀਡਮ ਫਾਈਟਰ ਐਂਡ ਮਾਰਟਾਇਰ ਫੈਮਿਲੀ ਐਸੋਸੀਏਸ਼ਨ ਦੇ ਸਚਿਨ ਸੇਠੀ ਅਤੇ ਸੁਰੇਸ਼ ਅਰੋੜਾ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਆਖਿਆ ਕਿ ਅੱਜ ਕੱਲ ਹਿਊਮਨ ਰਾਈਟਸ ਦੀ ਵਾਇਲੇਸ਼ਨ ਬਹੁਤ ਜ਼ਿਆਦਾ ਹੋ ਰਹੀ ਹੈ, ਜਿਸ ’ਚ ਬਹੁਤ ਹੀ ਇਮਾਨਦਾਰੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ, ਨਾਲ ਹੀ ਉਨ੍ਹਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਅਤੇ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਐਨਜੀਓ ਅਤੇ ਸਮਾਜਸੇਵੀ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਇੱਕ ਬਹੁਤ ਵੱਡੀ ਚੁਣੌਤੀ ਹੈ, ਜਿਸ ਲਈ ਆਮ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ, ਆਪਸੀ ਦੂਰੀ ਬਣਾ ਕੇ ਰੱਖਣ ਵਾਲੀਆਂ ਗੱਲਾਂ ਸਮਝਾਉਣ ਅਤੇ ਜਾਗਰੂਕ ਕਰਨ ਦੀ ਤੁਰਤ ਜਰੂਰਤ ਹੈ। ਡਾ. ਸਤਿੰਦਰਪਾਲ ਸਿੰਘ ਸਮੇਤ ਸਮੁੱਚੀ ਟੀਮ ਵੱਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।