ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਕੋਰੋਨਾ ਲਈ ਕੌਣ ਜ਼ਿੰਮੇਵਾਰ?ਮਹਾਰਾਸ਼ਟਰ ਤੇ ਪੰਜਾਬ ਆਹਮੋ-ਸਾਹਮਣੇ

ਨਾਂਦੇੜ ‘ਚ ਗੁਰਦੁਆਰਾ ਲੰਗਰ ਸਾਹਿਬ ‘ਚ ਕੋਰੋਨਾ ਦੇ 20 ਪੌਜ਼ੇਟਿਵ ਮਰੀਜ਼ ਮਿਲੇ ਹਨ ਜਿਸ ਤੋਂ ਬਾਅਦ ਗੁਰਦੁਆਰੇ ਦੇ ਬਾਹਰੀ ਇਲਾਕੇ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ: ਪੰਜਾਬ ‘ਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਮਹਾਰਾਸ਼ਟਰ ਦੇ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ‘ਚ ਵੱਡੀ ਗਿਣਤੀ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਨ ਨੇ ਇਲਜ਼ਾਮ ਲਾਇਆ ਕਿ ਨਾਂਦੇੜ ‘ਚ ਕੋਰੋਨਾ ਪੰਜਾਬ ਦੀ ਗਲਤੀ ਨਾਲ ਫੈਲਿਆ ਹੈ।

ਦਰਅਸਲ ਨਾਂਦੇੜ ‘ਚ ਗੁਰਦੁਆਰਾ ਲੰਗਰ ਸਾਹਿਬ ‘ਚ ਕੋਰੋਨਾ ਦੇ 20 ਪੌਜ਼ੇਟਿਵ ਮਰੀਜ਼ ਮਿਲੇ ਹਨ ਜਿਸ ਤੋਂ ਬਾਅਦ ਗੁਰਦੁਆਰੇ ਦੇ ਬਾਹਰੀ ਇਲਾਕੇ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਅਸ਼ੋਕ ਚਵਨ ਦਾ ਇਲਜ਼ਾਮ ਹੈ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈਣ ਜੋ ਬੱਸਾਂ ਤੇ ਸਟਾਫ਼ ਆਇਆ ਉਨ੍ਹਾਂ ਜ਼ਰੀਏ ਹੀ ਨਾਂਦੇੜ ‘ਚ ਕੋਰੋਨਾ ਵਾਇਰਸ ਫੈਲਿਆ ਹੈ। ਦੂਜੇ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਨਾਂਦੇੜ ਤੋਂ ਆਏ ਕੋਰੋਨਾ ਪੀੜਤਾਂ ਕਾਰਨ ਪੰਜਾਬ ‘ਚ ਕੋਰੋਨਾ ਵਾਇਰਸ ਜ਼ਿਆਦਾ ਫੈਲਿਆ।