ਖਾਸਾ, (ਪੰਜਾਬੀ ਸਪੈਕਟ੍ਰਮ ਸਰਵਿਸ)- ਜ਼ਿਲ੍ਹਾ ਅੰਮਿ੍ਰਤਸਰ ਅਧੀਨ ਪੈਂਦੇ ਅੱਡਾ ਖਾਸਾ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਰੇਸ਼ਮ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਗੁਮਾਨਪੁਰਾ ਅਤੇ ਗੁਰਮੀਤ ਸਿੰਘ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਅੱਡਾ ਖਾਸਾ ਵਿਖੇ ਸੰਤੁਲਨ ਵਿਗੜ ਜਾਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਇੱਕ ਛੋਟੇ ਹਾਥੀ ਗੱਡੀ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਗੁਰਮੀਤ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਚੌਕੀ ਖਾਸਾ ਵਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਖਾਸਾ ਦੇ ਇੱਕ ਨਿੱਜੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ।