ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸੁਖਦੇਵ ਢੀਂਡਸਾ ਹੋਏ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ.

ਅੰਮ੍ਰਿਤਸਰ, 9 ਜੁਲਾਈ 2020 – ਨਵੀਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪਾਰਟੀ ਬਣਾਉਣ ਤੋਂ ਬਾਅਦ ਨਵੀਂ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਪਣੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਜਸਬੀਰ ਸਿੰਘ ਘੁੰਮਣ ਅਤੇ ਹੋਰ ਆਗੂ ਹਾਜ਼ਰ ਸਨ।