ਪਿੰਡ ਬੂੜਾ ਗੁੱਜਰ ਵਿਖੇ ਕਰੋਨਾ ਵਾਇਰਸ ਜਾਗਰੂਕਤਾ ਕੈਂਪ ਲਗਾਇਆ

ਫੋਟੋ ਕੈਪਸ਼ਨ: ਕੈਂਪ ਦੌਰਾਨ ਕਰੋਨਾ ਵਾਇਰਸ ਪ੍ਰਤੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਡਾ. ਬਲਜੀਤ ਕੌਰ।
ਸ੍ਰੀ ਮੁਕਤਸਰ ਸਾਹਿਬ,  (ਤੇਜਿੰਦਰ ਧੂੜੀਆ)-ਸ਼ੁੱਕਰਵਾਰ ਨੂੰ ਪਿੰਡ ਬੂੜਾ ਗੁੱਜ਼ਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰੋਨਾ ਜਾਗਰੂਕਤਾ ਕੈਂਪ ਡਾ. ਬਲਜੀਤ ਕੌਰ ਦੀ ਅਗਵਾਈ ’ਚ ਲਗਾਇਆ ਗਿਆ। ਜਿਸ ਵਿੱਚ ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਨਾਲ-ਨਾਲ ਮਾਸਕ, ਸਮਾਜਿਕ ਦੂਰੀ, ਵਾਰ-ਵਾਰ ਹੱਥ ਧੌਣ ਅਤੇ ਜਰੂਰੀ ਕੰਮ ਲਈ ਘਰ ਤੋਂ ਬਾਹਰ ਜਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਅੰਤ ਵਿੱਚ ਪਿੰਡ ਵਾਸੀਆਂ ਨੇ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਰਾਜਾ, ਅਰਵਿੰਦਰਪਾਲ ਸਿੰਘ, ਨਿਰਮਲ ਸਿੰਘ, ਮੇਜਰ ਸਿੰਘ, ਬੇਅੰਤ ਸਿੰਘ, ਗੁਰਜੰਟ ਸਿੰਘ, ਮਨਜਿੰਦਰ ਸਿੰਘ, ਹਰਜਿੰਦਰ ਸਿੰਘ ਮੈਂਬਰ, ਅੰਗਰੇਜ ਸਿੰਘ, ਸੋਨਾ, ਹਜਾਰਾ ਸਿੰਘ, ਜਗਜੀਤ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।