ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ ਮੁੱਖ ਮੰਤਰੀਆਂ ਨਾਲ ਲੌਕਡਾਊਨ ਤੋਂ ਬਾਹਰ ਨਿਕਲਣ ਲਈ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿਚ ਲਾਗੂ ਕੀਤੇ ਜਾ ਰਹੇ ਲੌਕਡਾਊਨ ਤੋਂ ਬਾਹਰ ਨਿਕਲਣ ਲਈ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿਚ ਲਾਗੂ ਕੀਤੇ ਜਾ ਰਹੇ ਲੌਕਡਾਊਨ ਤੋਂ ਬਾਹਰ ਨਿਕਲਣ ਲਈ ਗੱਲਬਾਤ ਕੀਤੀ। ਕੋਰੋਨਾਵਾਇਰਸ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪੰਜਵੀਂ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਲੌਕਡਾਊਨ ਵਧਾਉਣ ਲਈ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣੀਆਂ ਜ਼ਰੂਰੀ ਹਨ। ਵਿੱਤੀ ਸਹਾਇਤਾ ਤਿੰਨ ਮਹੀਨਿਆਂ ਲਈ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਟੈਸਟਿੰਗ ਵਧਾਉਣ ਲਈ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ। ਲੌਕਡਾਊਨ ਤੋਂ ਬਾਹਰ ਆਉਣ ਦੀ ਰਣਨੀਤੀ ਵੀ ਤਿਆਰ ਕੀਤੀ ਜਾਣੀ ਚਾਹਿਦੀ ਹੈ।