ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1767, 1 ਹਜ਼ਾਰ ਤੋਂ ਵੱਧ ਸ਼ਰਧਾਲੂ ਅਤੇ ਮਜ਼ਦੂਰ ਸੰਕਰਮਿਤ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 31 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਸ਼ਨੀਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1767 ਹੋ ਗਿਆ ਹੈ।

ਸੂਬੇ ‘ਚ ਕੁੱਲ 39462 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1767 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4061 ਲੋਕਾਂ ਦੀ ਰਿਪੋਰਟ ਆਉਣ ਹਾਲੇ ਬਾਕੇ ਹੈ।

ਸੂਬੇ ‘ਚ ਕੁੱਲ ਮਰੀਜ਼-1767, ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 152, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -30