ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਮਹਾਨ ਸਹੀਦ ਦੇ 113ਵੇਂ ਜਨਮ ਦਿਨ ਉਤੇ ਸਹੀਦੇ ਆਜਮ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

ਮਹਾਨ ਸਹੀਦ ਦੇ 113ਵੇਂ ਜਨਮ ਦਿਨ ਉਤੇ ਸਹੀਦੇ ਆਜਮ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ

ਖਟਕੜ ਕਲਾਂ (ਸਹੀਦ ਭਗਤ ਸਿੰਘ ਨਗਰ), (ਪੰਜਾਬੀ ਸਪੈਕਟ੍ਰਮ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖਟਕੜ ਕਲਾਂ ਸਥਿਤ ਸਹੀਦ-ਏ-ਆਜਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਜਿੱਥੇ ਉਹ ਅੱਜ ਮਹਾਨ ਸਹੀਦ ਦੇ 113ਵੇਂ ਜਨਮ ਦਿਨ ਮੌਕੇ ਸਹੀਦ ਦੇ ਜੱਦੀ ਪਿੰਡ ਵਿਖੇ ਸਰਧਾ ਦੇ ਫੁੱਲ ਭੇਂਟ ਕਰਨ ਆਏ ਸਨ।

ਭਾਰਤੀ ਆਜਾਦੀ ਦੇ ਸੰਘਰਸ ਵਿੱਚ ਭਗਤ ਸਿੰਘ ਅਤੇ ਹੋਰਨਾਂ ਸਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜਬੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਉਚ ਵਿਚਾਰਾਂ ਉਤੇ ਚੱਲਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ੍ਹ ਦੀ ਆਪਣੀ ਫੇਰੀ ਯਾਦ ਕਰਦਿਆਂ ਕਿਹਾ ਕਿ ਉਸ ਜੇਲ੍ਹ ਵਿੱਚ ਭਾਰਤ ਨੂੰ ਆਜਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ।
ਸਹੀਦ ਭਗਤ ਸਿੰਘ ਦੇ ਸਮਾਧੀ ਸਥਲ ਉਤੇ ਸਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜਰ ਸਨ।
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਹੀਦੇ ਆਜਮ ਨੂੰ ਅਕੀਦਤ ਭੇਂਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸਹੀਦ ਦੇ ਨਕਸੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਭਾਰਤ ਭੂਸਣ ਆਸੂ ਅਤੇ ਸੁੰਦਰ ਸਾਮ ਅਰੋੜਾ ਹਾਜਰ ਸਨ।
ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਡਾ ਅਮਰ ਸਿੰਘ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ, ਦਰਸਨ ਸਿੰਘ ਬਰਾੜ, ਸੁਰਿੰਦਰ ਡਾਵਰ, ਸੰਗਤ ਸਿੰਘ ਗਿਲਜੀਆਂ, ਡਾ. ਰਾਜ ਕੁਮਾਰ ਵੇਰਕਾ, ਡਾ. ਰਾਜ ਕੁਮਾਰ ਚੱਬੇਵਾਲ, ਸੁਰਜੀਤ ਸਿੰਘ ਧੀਮਾਨ, ਨੱਥੂ ਰਾਮ, ਦਲਵੀਰ ਸਿੰਘ ਗੋਲਡੀ, ਅਮਰੀਕ ਸਿੰਘ ਢਿੱਲੋਂ, ਡਾ ਹਰਜੋਤ ਕਮਲ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਪ੍ਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜੀਰਾ, ਅੰਗਦ ਸਿੰਘ ਸੈਣੀ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਇੰਦੂ ਬਾਲਾ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੁਖਵਿੰਦਰ ਸਿੰਘ ਡੈਨੀ, ਫਤਿਹਜੰਗ ਸਿੰਘ ਬਾਜਵਾ, ਸਤਕਾਰ ਕੌਰ, ਚੌਧਰੀ ਸੁਰਿੰਦਰ ਸਿੰਘ, ਦਰਸਨ ਲਾਲ ਮੰਗੂਪੁਰ, ਹਰਦੇਵ ਸਿੰਘ ਲਾਡੀ ਸੇਰੋਵਾਲੀਆ, ਬਰਿੰਦਰਮੀਤ ਸਿੰਘ ਪਾਹੜਾ, ਲਖਵੀਰ ਸਿੰਘ ਲੱਖਾ, ਅਵਤਾਰ ਸਿੰਘ ਹੈਨਰੀ, ਸੁਸੀਲ ਕੁਮਾਰ ਰਿੰਕੂ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਸੰਜੀਵ ਤਲਵਾੜ, ਡਾ. ਧਰਮਵੀਰ ਅਗਨੀਹੋਤਰੀ, ਜੋਗਿੰਦਰ ਲਾਲ, ਸੁਖਜੀਤ ਸਿੰਘ ਲੋਹਗੜ, ਦਵਿੰਦਰ ਸਿੰਘ ਘੁਬਾਇਆ ਅਤੇ ਬਲਵਿੰਦਰ ਸਿੰਘ ਧਾਲੀਵਾਲ ਹਾਜਰ ਸਨ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਪ੍ਰਦੇਸ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੀ ਮੌਜੂਦ ਸਨ।