ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ

ਪੰਜਾਬ ਸਰਕਾਰ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰੇਲੂ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ 50 ਪੈਸੇ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।

ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ।