ਪੰਜਾਬ ਸਰਕਾਰ ਵੱਲੋਂ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕਾਰਜਕਾਰੀ ਕਮੇਟੀ ਦਾ ਵਿਸਥਾਰ, ਚਾਰ ਮੈਂਬਰ ਕੀਤੇ ਸ਼ਾਮਲ

ਚੰਡੀਗੜ੍ਹ, 7 ਮਈ (ਪੰਜਾਬੀ ਸਪੈਕਟ੍ਰਮ ਸਰਵਿਸ)ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਫ਼ੈਸਲਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਕਾਰਜਕਾਰੀ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਣਾ ਕੇ.ਪੀ. ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ ਅਤੇ ਵਿਧਾਇਕ ਆਨੰਦਪੁਰ ਸਾਹਿਬ, ਸ੍ਰੀ ਮਨੀਸ਼ ਤਿਵਾੜੀ, ਸੰਸਦ ਮੈਂਬਰ, ਅਨੰਦਪੁਰ ਸਾਹਿਬ, ਸ੍ਰੀ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ, ਅੰਮਿ੍ਰਤਸਰ ਅਤੇ ਸ੍ਰੀ ਸੰਤੋਖ ਸਿੰਘ, ਵਿਧਾਇਕ ਬਾਬਾ ਬਕਾਲਾ ਇਸ ਕਾਰਜਕਾਰੀ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤੇ ਗਏ ਹਨ।