ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, (ਤੇਜਿੰਦਰ ਧੂੜੀਆ, ਸੁਖਵੰਤ ਸਿੰਘ) : ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਜੱਸੇਆਣਾ ਦਾ ਮਿ੍ਰਤਕ ਪੱਪੂ ਸਿੰਘ ਗੁਰੂ ਹਰਸਹਾਏ ਰੋਡ ਸਥਿਤ ਇਕ ਪਲਾਈ ਵੁੱਡ ਦੀ ਫੈਕਟਰੀ ਵਿੱਚ ਕੰਮ ਕਰਦਾ ਸੀ। ਬੀਤੀ ਰਾਤ ਉਸਨੇ ਆਪਣੇ ਘਰ ‘ਚ ਹੀ ਗਾਡਰ ਨਾਲ ਖੁੱਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਇਸ ਸੰਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪੱਪੂ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ, ਜਿਸਦੇ ਚਲਦਿਆਂ ਉਸਨੇ ਖੁਦਕੁਸ਼ੀ ਕਰ ਲਈ ਹੈ।  ਸੂਚਨਾ ਮਿਲਣੇ ਤੇ ਥਾਣਾ ਸਦਰ ਮੁਕਤਸਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਲੈ ਲਿਆ। ਇਸ ਸੰਬੰਧੀ ਥਾਣਾ ਸਦਰ ਮੁਕਤਸਰ ਦੇ ਐਸਐਚਓ ਜਤਿੰਦਰ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਪੁਲਿਸ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ।