ਮਿਸ਼ਨ ਫਤਿਹ ਅਧੀਨ ਬੈਕਾਂ,  ਆਰ.ਟੀ.ਓ. ਦਫ਼ਤਰ ਅਤੇ ਹੋਰ ਲੋਕਾਂ ਨੂੰ ਸਿਹਤ ਸਟਾਫ਼ ਵਲੋ ਕੀਤਾ ਕੋਵਿਡ-19 ਸਬੰਧੀ ਜਾਗਰੂਕ: ਡਾ ਹਰੀ ਨਰਾਇਣ ਸਿੰਘ 

ਸ੍ਰੀ ਮੁਕਤਸਰ ਸਾਹਿਬ,  (ਪੰਜਾਬੀ ਸਪੈਕਟ੍ਰਮ ਸਰਵਿਸ) ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ  ਪ੍ਰਸ਼ਾਸਨ  ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ  ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।  ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਮਾਸ ਮੀਡੀਆ ਵਿੰਗ ਅਤੇ ਮਲੇਰੀਆ ਵਿੰਗ ਵੱਲੋਂ ਬੈਕਾਂ ਵਿੱਚ ਸਟਾਫ਼, ਆਰ.ਟੀ.ਓ. ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਤੇ ਆਮ ਲੋਕਾਂ ਨੂੰ  ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਗੁਰਤੇਜ਼ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਅਤੇ  ਗਗਨ ਦੀਪ ਕੋਰ ਬੀਸੀਸੀ ਹਾਜਰ ਸਨ।  ਇਸ ਸਮੇਂ ਗੁਰਤੇਜ਼ ੰਿਸੰਘ ਨੇ ਕਿਹਾ ਕਿ ਲਾਕਡਾਊਨ ਖੁੱਲਣ ਦਾ ਮਤਲਬ ਕੋਵਿਡ-19 ਖਤਮ ਨਹੀਂ ਹੋਇਆ।ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਏੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕ ਸਕੀਏ। ਹੱਥ ਵਾਰ ਵਾਰ ਧੋਤੇ ਜਾਣ, ਮਾਸਕ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਮੁੂੰਹ ਅਤੇ ਨੱਕ ਚੰਗੀ ਤਰ੍ਹਾਂ ਢਕਿਆ ਹੋਵੇ, ਆਪਣੇ ਚੇਹਰੇ ਨੂੰ ਛੂਹਣ ਤੋਂ ਪਹਿਲਾਂ ਸਾਬਨ ਪਾਣੀ ਨਾਲ ਧੋੋਵੋ। ਇਸ ਸਮੇਂ ਸੁਖਮੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਇਸ ਸਮੇਂ ਸ੍ਰੀ ਰਾਜਨ ਮੈਨੇਜਰ ਐਚ.ਡੀ.ਐਫ.ਸੀ. ਅਤੇ ਸਟਾਫ਼, ਆਟੋਮੋਟਿਵ ਡਰਾਈਵਿੰਗ ਟੈਸਟ ਟਰੈਕ ਦਾ ਸਟਾਫ਼ ਅਤੇ ਆਮ ਲੋਕ ਹਾਜਰ ਸਨ।