ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੇ ਖਿਲਾਫ ਚੈਕਿੰਗ ਅਭਿਆਨ ਜਾਰੀ

ਕੈਪਸ਼ਨ- ਕਰੋਨਾ ਵਾਇਰਸ ਦੇ ਖਿਲਾਫ਼ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ।
ਸ੍ਰੀ ਮੁਕਤਸਰ ਸਾਹਿਬ,  (ਸੁਖਵੰਤ ਸਿੰਘ) ਮਿਸ਼ਨ ਫਤਿਹ ਤਹਿਤ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆ ਹਦਾਇਤਾਂ ਤੇ ਜ਼ਿਲੇ ਵਿੱਚ ਕੋਰੋਨਾ ਵਾਇਰਸ ਦੇ ਖਿਲਾਫ ਸਖਤ ਅਭਿਆਨ ਚਲਾਇਆ ਜਾ ਰਿਹਾ ਹੈ, ਇਸ ਸਬੰਧ ਵਿੱਚ ਅੱਜ ਸ੍ਰੀਮਤੀ ਵੀਰਪਾਲ ਕੌਰ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ਦੀ  ਅਚਨਚੇਤੀ ਚੈਕਿੰਗ ਕੀਤੀ ਗਈ ਤਾਂ ਜੋ ਬਾਹਰ ਤੋਂ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਸਬੰਧੀ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਹਰ ਤੋਂ ਆਉਣ ਵਾਲੇ ਨਾਗਰਿਕਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸ਼ਹਿਰ ਵਿੱਚ ਵਾਰਡ ਵਾਈਜ ਚੈਕਿੰਗ ਕਰਨ ਲਈ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਰਜ ਸਾਧਕ ਅਫਸਰ, ਬੀ.ਐਲ.ਓਜ ਵਲੋਂ ਚੈਕਿੰਗ ਕੀਤੀ ਗਈ ਤਾਂ ਜੋ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਿਲਾਫ ਚੈਕਿੰਗ ਅਭਿਆਨ ਅੱਗੇ ਵੀ ਇਸੇ ਤਰਾਂ ਹੀ ਜਾਰੀ ਰਹੇਗਾ।