ਮਿਸ਼ਨ ਫਤਿਹ ਤਹਿਤ ਹੁਣ ਤੱਕ 14430 ਲੋਕਾਂ ਨੂੰ ਮਾਸਕ ਨਾ ਪਾਉਣ ਤੇ 63 ਲੱਖ 81 ਹਜਾਰ ਰੁਪਏ ਜੁਰਮਾਨਾ ਕੀਤਾ

ਡੀ. ਸੁਡਰਵਿਲੀ ਆਈ.ਪੀ.ਐਸ ਐਸ.ਐਸ.ਪੀ ਜੀ ਨੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਸਮੇਂ ਦੀ ਮਜਬੂਰੀ, ਮਾਸਕ ਹੈ ਜਰੂਰੀ : ਡੀ.ਸੁਡਰਵਿਲੀ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਦੁਆਰਾ ਚਾਲਏ ਜਾ ਰਹੇ ਮਿਸ਼ਨ ਫਤਿਹ ਤਹਿਤ ਮਾਨਯੋਗ ਡੀ.ਸੁਡਰਵਿਲੀ (ਆਈ.ਪੀ.ਐਸ) ਐਸ.ਐਸ.ਪੀ ਸਾਹਿਬ ਜੀ ਦੀਆ ਹਦਾਇਤਾ ਤਹਿਤ ਜਿਲ੍ਹਾਂ ਪੁਲਿਸ ਦੀਆ ਅਲੱਗ ਅਲੱਗ ਪੁਲਿਸ ਟੀਮਾਂ ਵੱਲੋਂ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀਆ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਮਾਸਕ ਵੰਡੇ ਜਾ ਰਹੇ ਹਨ। ਪਰ ਮੈਡਕਲ ਪ੍ਰੋਟੋਕਾਲ ਜਿਵੇ ਕਿ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਲਾਜ਼ਮੀ ਹਨ ਸਖਤੀ ਨਾਲ ਮੁਹਿਮ ਨੂੰ ਹੋਰ ਤੇਜ਼ ਕਰਦਿਆ ਜਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਅੰਦਰ ਹੁਣ ਤੱਕ ਮਾਸਕ ਨਾ ਪਾਉਣ ਵਾਲੇ 14430 ਵਿਅਕਤੀਆ ਨੂੰ 63 ਲੱਖ 81 ਹਜਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਡੀ.ਸੁਡਰਵਿਲੀ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਦੱਸਿਆਂ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਨੂੰ 13000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਜਨਤਕ ਥਾਂਵਾ ਤੇ ਥੁੱਕਣ ਵਾਲੇ 3360 ਵਿਅਕਤੀਆ ਨੂੰ 654400 ਰੁਪਏ ਜੁਰਮਾਨਾ ਅਤੇ ਸਮਾਜਿਕ ਦੂਰੀ ਦੀ ਉਲਘਨਾ ਕਰਨ ਵਾਲੇ 2 ਵਿਅਕਤੀਆ ਤੇ 4000 ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਐਸ.ਐਸ.ਪੀ ਡੀ ਸੁਡਰਵਿਲੀ ਆਈ.ਪੀ.ਐਸ ਜੀ ਨੇ ਲੋਕਾ ਅਪੀਲ ਕੀਤੀ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀਆ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਨਤਕ ਥਾਵਾਂ ਤੇ ਜਾਂਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ ਅਤੇ ਆਪਸੀ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਛੂਹਣਾ ਨਹੀ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀ ਕਰੇਗਾ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਨਜਿਠਣ ਲਈ ਸਾਰੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤੇ ਜੇਕਰ ਤੁਹਾਡੇ ਨੇੜੇ ਕਿਸੇ ਤਰਾਂ ਦਾ ਕੋਈ ਇਕੱਠ ਕਰਦਾ ਹੈ ਜਾਂ ਨਿਯਮਾਂ ਦੀ ਪਾਲਣਾ ਨਹੀ ਕਰਦਾ ਸਾਡੇ ਵਟਸ ਨੰ. 80549-42100 ਤੇ ਉਸ ਦੀ ਫੋਟੋ ਖਿੱਚ ਕੇ ਉਸ ਜਗਾ ਦੀ ਜਾਣਕਾਰੀ ਸਮੇਤ ਭੇਜ ਦਿਉ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।