ਮੰਡੀ ਗੋਬਿੰਦਗੜ੍ਹ ‘ਚ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ

ਮੰਡੀ ਗੋਬਿੰਦਗੜ੍ਹ, (ਪੰਜਾਬੀ ਸਪੈਕਟ੍ਰਮ ਸਰਵਿਸ)- ਮੰਡੀ ਗੋਬਿੰਦਗੜ੍ਹ ‘ਚ ਸੋਮਵਾਰ ਉਸ ਵੇਲੇ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਝੜਪ ਹੋ ਗਈ ਜਦੋਂ ਪ੍ਰਵਾਸੀ ਮਜ਼ਦੂਰ ਬਿਹਾਰ ਨੂੰ ਜਾਣ ਵਾਲੀ ਰੇਲ ਗੱਡੀ ਦੀ ਸੂਚਨਾ ਮਿਲਣ ਉਪਰੰਤ ਖ਼ਾਲਸਾ ਸਕੂਲ ‘ਚ ਇਕੱਠੇ ਹੋ ਗਏ ਜਿਸ ਦੀ ਸੂਚਨਾ ਮਿਲਣ ਮਗਰੋਂ ਮੌਕੇ ‘ਤੇ ਪਹੁੰਚੀ ਪੁਲਿਸ ਫੋਰਸ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉੱਥੋਂ ਖਦੇੜਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਸੈਂਕੜਿਆਂ ਦੀ ਗਿਣਤੀ ‘ਚ ਇਕੱਠੇ ਹੋਏ ਪ੍ਰਵਾਸੀਆਂ ਨੇ ਪੁਲਿਸ ‘ਤੇ ਹੀ ਪੱਥਰ ਬਾਜੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਪਰਵਾਸੀਆਂ ਨੇ ਜੀ.ਟੀ ਰੋਡ ‘ਤੇ ਇਕੱਠੇ ਹੋ ਕੇ ਜਾਮ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ ਇਸ ਝੜਪ ‘ਚ ਕਿਸੇ ਮਜ਼ਦੂਰ ਜਾਂ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ ਪਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੁਲਿਸ ‘ਤੇ ਕੀਤੀ ਪੱਥਰ ਬਾਜ਼ੀ ਦੌਰਾਨ ਪੁਲਿਸ ਦੀ ਇਕ ਗੱਡੀ ਵੀ ਨੁਕਸਾਨੀ ਗਈ ਹੈ।