ਲੁਧਿਆਣਾ ਦੇ ਰਾਏਕੋਟ ‘ਚ ਲਹਿਰਾਇਆ ਖਾਲਿਸਤਾਨੀ ਝੰਡਾ, ਪੁਲਿਸ ਐਕਸ਼ਨ ‘ਚ

ਲੁਧਿਆਣਾ, (ਪੰਜਾਬੀ ਸਪੈਕਟ੍ਰਮ ਸਰਵਿਸ): ਮੋਗਾ ਤੋਂ ਬਾਅਦ ਹੁਣ ਰਾਏਕੋਟ ਤਹਿਸੀਲ ਤੇ ਸਿਵਲ ਹਸਪਤਾਲ ਵਿੱਚ ਬਣੀ ਪਾਣੀ ਦੀ ਟੈਂਕੀ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਇਆ। ਸਵੇਰੇ ਉੱਥੋਂ ਲੰਘ ਰਹੇ ਯਾਤਰੀਆਂ ਨੇ ਇਸ ਨੂੰ ਵੇਖਿਆ ਤੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਬਾਰੇ ਜਗਰਾਉਂ ਦੇ ਐਸਐਸਪੀ ਸਣੇ ਹੋਰ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮੁਖੀ ਹੀਰਾ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੀ ਤੇ ਦੋਵੇਂ ਝੰਡੇ ਉਤਾਰ ਦਿੱਤੇ ਤੇ ਉੱਥੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਹੁਣ ਇਸ ਬਾਰੇ ਜਾਣਕਾਰੀ ਸਹਿਰ ਦੇ ਹੀ ਲੋਕਾਂ ਤੋਂ ਇਕੱਠੀ ਕੀਤੀ ਜਾ ਰਹੀ ਹੈ।