ਸਤਿਕਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵਿਚਕਾਰ ਝੜਪ, ਕਈਆਂ ਦੇ ਸੱਟਾਂ ਲੱਗੀਆਂ

ਅੰਮਿ੍ਰਤਸਰ , (ਪੰਜਾਬੀ ਸਪੈਕਟ੍ਰਮ ਸਰਵਿਸ)  ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਘਟਣ ਦੀ ਕਾਰਵਾਈ ਨੂੰ ਲੈ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਸਤਿਕਾਰ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਫਤਰ ਅੱਗੇ 14 ਸਤੰਬਰ ਤੋਂ ਪੱਕਾ ਧਰਨਾ ਲਗਾਇਆ ਸੀ। ਇਸ ਧਰਨੇ ਨੂੰ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਜਾਇਜ ਕਰਾਰ ਦਿੱਤਾ ਸੀ। ਆਖਿਰ ਮੰਗਲਵਾਰ ਸਵੇਰੇ ਸਤਿਕਾਰ ਕਮੇਟੀਆਂ ਤੇ ਸ਼੍ਰੋਮਣੀ ਕਮੇਟੀ ਮੁਲਾਜਮਾਂ ਵਿਚਕਾਰ ਝੜਪ ਹੋ ਗਈ ਜਿਸ ਵਿਚ ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ।