ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਲਾਈ ਗਿ੍ਰਫਤਾਰੀ ‘ਤੇ ਰੋਕ

ਮੋਹਾਲੀ , (ਪੰਜਾਬੀ ਸਪੈਕਟ੍ਰਮ ਸਰਵਿਸ): ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਸੈਣੀ ਦੀ ਗਿ੍ਰਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਸੈਣੀ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਵੀ ਕਿਹਾ ਹੈ। ਸੈਣੀ ਦੀ ਅਗਾਊਂ ਜਮਾਨਤ ਅਰਜੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਦੋ ਹਫਤਿਆਂ ‘ਚ ਜਵਾਬ ਮੰਗਿਆ ਹੈ। ਸੈਣੀ ‘ਤੇ ਇਹ ਮਾਮਲਾ 1991 ਦੇ ਅਗਵਾ ਤੇ ਹੱਤਿਆ ਦੀ ਐੱਫਆਈਆਰ ਦਾ ਹੈ। ਅਸਲ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗੈਰ-ਜਮਾਨਤ ਵਾਰੰਟ ਜਾਰੀ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।