ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਦਿੱਤਾ ਧਰਨਾ, ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਕੈਪਸ਼ਨ- ਡੀ.ਸੀ ਨੂੰ ਮੰਗ ਪੱਤਰ ਦਿੰਦੇ ਪਾਰਟੀ ਆਗੂ।
ਸ੍ਰੀ ਮੁਕਤਸਰ ਸਾਹਿਬ,  (ਤੇਜਿੰਦਰ ਧੂੜੀਆ/ਸੁਖਵੰਤ ਸਿੰਘ) ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਬਠਿੰਡਾ ਰੋਡ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਧਰਨਾ ਦਿੱਤਾ ਗਿਆ ਅਤੇ ਇਸ ਉਪਰੰਤ ਡਿਪਟੀ ਕਮਿਸ਼ਨਰ ਐਮ .ਕੇ ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ , ਪਰ ਕੁਝ ਹੱਲ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਸ਼ੁਰੂ ਕੀਤੀ ਆਟਾ ਦਾਲ ਸਕੀਮ ਦੇ ਕਾਰਡ ਵੀ ਕੈਪਟਨ ਸਰਕਾਰ ਵੱਲੋਂ ਕੱਟ ਦਿੱਤੇ ਗਏ ਹਨ, ਜਿਸ ਕਾਰਨ ਗਰੀਬ ਲੋਕਾਂ ਨੂੰ ਬਹੁਤ ਔਖਿਆਈ ਪੇਸ਼ ਆ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਰਾਸ਼ਨ ਵਿਚ ਵੀ ਘਪਲਾ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਉਕਤ ਘਪਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ,  ਕੱਟੇ ਹੋਏ ਕਾਰਡ ਬਹਾਲ ਕੀਤੇ ਜਾਣ, ਸਰਕਾਰੀ ਖਜਾਨੇ ਨੂੰ 5600 ਕਰੋੜ ਦੇ ਹੋਏ ਮਾਲ ਘਾਟੇ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾ ਕੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇ, ਸ਼ਰਾਬ ਤੇ ਰੇਤ ਮਾਫੀਆਂ ਨੂੰ ਵੱਡੀਆਂ ਰਿਆਇਤਾਂ ਦੀ ਵੀ ਉੱਚ ਪੱਧਰੀ ਜਾਂਚ ਹੋਵੇ, ਗਰੀਬ ਅਤੇ ਮੱਧ ਵਰਗੀ ਸਾਰੇ ਪਰਿਵਾਰਾਂ ਦੇ ਚਾਰ ਮਹੀਨੇ ਦੇ ਬਿਜਲੀ/ਸੀਵਰੇਜ ਤੇ ਵਾਟਰ ਸਪਲਾਈ ਦੇ ਬਿਲ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਸਟੇਟ ਡਿਜਾਸਟਰ ਵੰਡ ਵਿੱਚੋਂ ਦਿੱਤੇ ਜਾਣ ਆਦਿ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਤੇ ਭਾਜਪਾ ਦੇ ਆਗੂ ਤੇ ਵਰਕਰ ਮੌਜੂਦ ਸਨ।