ਪ੍ਰਸਿੱਧ ਕਬੱਡੀ ਖਿਡਾਰੀ ਬਿੱਲਾ ਸੂਰਘੂਰੀ ਦੀ ਸ਼ੱਕੀ ਹਾਲਾਤਾਂ ’ਚ ਮੌਤ

ਜੈਤੋ ( ਵੀਰਪਾਲ/ ਗੁਰਮੀਤਪਾਲ) : ਬੀਤੀ ਦੇਰ ਸ਼ਾਮ ਪੰਜਾਬ ਪ੍ਰਸਿੱਧ ਕਬੱਡੀ ਖਿਡਾਰੀ ਬਿੱਲਾ ਸੂਰਘੂਰੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਗਦੇਵ ਸਿੰਘ ਉਰਫ ਬਿੱਲਾ ਪੰਜਾਬ ਪ੍ਰਸਿੱਧ ਕਬੱਡੀ ਪਿੰਡ ਸੂਰਘੁਰੀ ਦਾ ਰਹਿਣ ਵਾਲਾ ਸੀ । ਜਗਦੇਵ ਸਿੰਘ ਉਰਫ ਬਿੱਲਾ ਨੂੰ ਦੇਰ ਸ਼ਾਮ ਬੇਹੋਸ਼ੀ ਦੀ ਹਾਲਤ ’ਚ ਪੰਚਾਇਤ ਅਤੇ ਪੁਲਸ ਦੀ ਹਾਜ਼ਰੀ ਵਿਚ ਸੁਖਦੇਵ ਸਿੱਘ ਦੀ ਮੋਟਰ ਤੋਂ ਚੁੱਕ ਦੇ ਲਿਆਂਦਾ। ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸ ਨੂੰ ਸਿਵਲ ਹਸਪਤਾਲ ਜੈਤੋ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਦੌਰਾਨ ਏ. ਐੱਸ.ਆਈ. ਜਰਨੈਲ ਸਿੰਘ ਸੂਚਨਾ ਮਿਲਣ ’ਤੇ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚ ਗਏ। ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ।