ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਅਦਾਲਤ ਦੇ 21 ਮੁਲਾਜ਼ਮਾਂ ਨੂੰ ਕੀਤਾ ਇਕਾਂਤਵਾਸ

ਬਠਿੰਡਾ : ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮਲਦੀਪ ਸਿੰਘ ਲਾਂਬਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਪਿਛਲੇ ਇੱਕ ਹਫਤੇ ਤੋਂ ਬਿਮਾਰ ਚੱਲ ਰਹੇ ਸਨ। ਕੋਰੋਨਾ ਦੇ ਲੱਛਣ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਸੈਸ਼ਨ ਜੱਜ ਦੀ ਤੁਲਨਾ ਰਿਪੋਰਟ ਪਾਜ਼ੇਟਿਵ ਆਉਣ ਬਾਅਦ ਅਦਾਲਤੀ ਕੰਪਲੈਕਸ ਵਿਚ ਹੜਕਪ ਮਚ ਗਿਆ ਹੈ। ਸਿਹਤ ਵਿਭਾਗ ਨੇ ਜ਼ਿਲਾ ਤੇ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਦੇ ਸੰਪਰਕ ਵਿਚ ਆਉਣ ਵਾਲੇ ਅਦਾਲਤ 21 ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਹੈ ਇਹਨਾਂ ਵਿੱਚ 4 ਪੰਜਾਬ ਪੁਲਿਸ ਦੇ ਹੌਲਦਾਰ ਵੀ ਹਨ ਜਿਹੜੇ ਅਦਾਲਤ ਵਿਚ ਨਾਇਬ ਕੋਰਟ ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਜ਼ਿਲਾ ਅਤੇ ਸੈਸ਼ਨ ਜੱਜ ਦੇ ਰੀਡਰ, ਸੁਪਰਡੈਂਟ, ਅੰਗਰੇਜ਼ੀ ਕਲਰਕ ਚਪੜਾਸੀ ਅਤੇ ਸਫਾਈ ਸੇਵਕਾਂ ਸਮੇਤ 21 ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।