NCB ਨੇ Drugs Case ਦੇ ਮਾਮਲੇ ਵਿੱਚ ਦੀਪਿਕਾ ਪਾਦੁਕੋਣ, ਸ਼ਰਧਾ ਕਪੂਰ ਅਤੇ ਸਾਰਾ ਅਲੀ ਨੂੰ ਭੇਜਿਆ ਸੰਮਨ

ਸੂਤਰਾਂ ਅਨੁਸਾਰ, ਐਨਸੀਬੀ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ, ਸ਼ਰਧਾ ਕਪੂਰ ਅਤੇ ਸਾਰਾ ਅਲੀ ਖਾਨ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਸੰਮਨ ਭੇਜਿਆ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਕੇਸ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਹਮਣੇ ਨਿਤ ਨਵੇਂ ਨਾਮ ਆ ਰਹੇ ਹਨ। ਸੂਤਰਾਂ ਅਨੁਸਾਰ ਐਨਸੀਬੀ ਨੇ ਇਸ ਮਾਮਲੇ ਵਿੱਚ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੁਕੋਣ, ਸ਼ਰਧਾ ਕਪੂਰ ਅਤੇ ਸਾਰਾ ਅਲੀ ਖਾਨ ਨੂੰ ਸੰਮਨ ਭੇਜਿਆ ਹੈ। ਇਸ ਤੋਂ ਇਲਾਵਾ ਫੈਸ਼ਨ ਡਿਜ਼ਾਈਨਰ ਸਿਮੋਨ ਖਮਬੱਤਾ ਨੂੰ ਵੀ ਸੰਮਨ ਭੇਜਿਆ ਗਿਆ ਹੈ।

ਸੂਤਰਾਂ ਅਨੁਸਾਰ ਦੀਪਿਕਾ ਪਾਦੁਕੋਣ ਨੂੰ 25 ਸਤੰਬਰ ਨੂੰ ਐਨਸੀਬੀ ਨੇ ਪੁੱਛਗਿੱਛ ਲਈ ਬੁਲਾਇਆ ਹੈ ਜਦੋਂਕਿ ਰਕੂਲ ਪ੍ਰੀਤ ਸਿੰਘ ਨੂੰ 24 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਦੀਪਿਕਾ ਪਾਦੁਕੋਣ ਦੀ ਮੈਨੇਜਰ ਕਰਿਸ਼ਮਾ ਪ੍ਰਕਾਸ਼ ਨੂੰ ਵੀ ਤਲਬ ਕੀਤਾ ਗਿਆ ਸੀ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਐਨਸੀਬੀ ਨੇ ਦੀਪਿਕਾ ਪਾਦੁਕੋਣ ਦੀ ਮੈਨੇਜਰ ਕਰਿਸ਼ਮਾ ਪ੍ਰਕਾਸ਼ ਅਤੇ ਕਵਾਨ ਟੇਲੈਂਟ ਮੈਨੇਜਮੈਂਟ ਏਜੰਸੀ ਦੇ ਸੀਈਓ ਧਰੁਵ ਚਿਤਗੋਪੇਕਰ ਨੂੰ ਵੀ ਤਲਬ ਕੀਤਾ ਸੀ, ਪਰ ਪ੍ਰਕਾਸ਼ ਖਰਾਬ ਸਿਹਤ ਕਾਰਨ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ।

ਫਿਲਮ ‘ਉੜਤਾ ਪੰਜਾਬ’ ਦੇ ਨਿਰਮਾਤਾ ਮਧੂ ਮੰਤੇਨਾ ਬਿਆਨ ਦਰਜ ਕਰਵਾਉਣ ਲਈ ਐਨਸੀਬੀ ਦਫ਼ਤਰ ਪੁੱਜੇ

ਇਸ ਦੌਰਾਨ ਫਿਲਮ ‘ਉੜਤਾ ਪੰਜਾਬ’ ਦੇ ਨਿਰਮਾਤਾ ਮਧੂ ਮੰਤੇਨਾ ਇਸ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਬੁੱਧਵਾਰ ਨੂੰ ਐਨਸੀਬੀ ਦੇ ਗੈਸਟ ਹਾਊਸ ਪਹੁੰਚੇ। ਇਕ ਅਧਿਕਾਰੀ ਨੇ ਦੱਸਿਆ ਕਿ ਮੰਤੇਨਾ ਦਾ ਨਾਮ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਪ੍ਰਤਿਭਾ ਪ੍ਰਬੰਧਕ ਜਯਾ ਸਾਹਾ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ। ਐਨਸੀਬੀ ਸਾਹਾ ਤੋਂ ਦੋ ਦਿਨਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਵੀ ਬੁਲਾਇਆ ਗਿਆ ਹੈ।